Bible Punjabi
Verse: 1SA.27.1

ਦਾਊਦ ਫ਼ਲਿਸਤੀਆਂ ਦੇ ਵਿੱਚ ਪਨਾਹ ਲੈਂਦਾ ਹੈ

1ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ