Verse: 1SA.5.11
11ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।